ਸਹੇਲੀ ਨੂੰ ਕਾਕਪਿਟ ’ਚ ਸੱਦਣ ਦੀ ਜਾਂਚ

0
232

ਨਵੀਂ ਦਿੱਲੀ : ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀ ਜੀ ਸੀ ਏ) 27 ਫਰਵਰੀ ਨੂੰ ਏਅਰ ਇੰਡੀਆ ਦੀ ਦੁਬਈ-ਦਿੱਲੀ ਉਡਾਣ ਦੌਰਾਨ ਪਾਇਲਟ ਵੱਲੋਂ ਆਪਣੀ ਮਹਿਲਾ ਦੋਸਤ ਨੂੰ ਕਾਕਪਿਟ ਵਿਚ ਆਉਣ ਦੀ ਇਜਾਜ਼ਤ ਦੇਣ ਦੀ ਜਾਂਚ ਕਰ ਰਿਹਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਏਅਰਲਾਈਨ ਵੀ ਜਾਂਚ ਕਰ ਰਹੀ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਏਅਰਲਾਈਨ ਯਾਤਰੀਆਂ ਦੀ ਸੁਰੱਖਿਆ ਅਤੇ ਦੇਖਭਾਲ ਨਾਲ ਸੰਬੰਧਤ ਪਹਿਲੂਆਂ ’ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਘਟਨਾ ਦੇ ਸੰਬੰਧ ’ਚ ਲੋੜੀਂਦੀ ਕਾਰਵਾਈ ਕਰੇਗੀ। ਰਿਪੋਰਟਾਂ ਮੁਤਾਬਕ ਚਾਲਕ ਦਲ ਦੇ ਮੈਂਬਰ ਵੱਲੋਂ ਡੀ ਜੀ ਸੀ ਏ ਕੋਲ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ ਸੀ।

LEAVE A REPLY

Please enter your comment!
Please enter your name here