ਸ਼ਹੀਦ ਸੈਨਿਕਾਂ ਦੇ ਪਰਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਤੇ ਇੱਕ ਕਰੋੜ ਐੱਕਸ-ਗ੍ਰੇਸ਼ੀਆ

0
199

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਇੱਕ-ਇੱਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਹਨਾ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ’ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

LEAVE A REPLY

Please enter your comment!
Please enter your name here