ਮੋਹਾਲੀ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਉਹ ਫੋਰਟਿਸ ਹਸਪਤਾਲ ਦੇ ਆਈ ਸੀ ਯੂ ਵਾਰਡ ’ਚ ਹਨ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਵੱਡੇ ਬਾਦਲ ਦੀ ਖਬਰਸਾਰ ਲਈ। ਉਨ੍ਹਾ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਪ੍ਰਾਰਥਨਾ ਵੀ ਕੀਤੀ।


