ਅਮਰੀਕਾ ਇਸ ਸਾਲ 10 ਲੱਖ ਤੋਂ ਵੱਧ ਭਾਰਤੀਆਂ ਨੂੰ ਜਾਰੀ ਕਰੇਗਾ ਵੀਜ਼ੇ

0
347

ਵਾਸ਼ਿੰਗਟਨ : ਅਮਰੀਕਾ ਦੇ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ ਇਸ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਦੇ ਰਾਹ ‘ਤੇ ਹੈ | ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕਾ ਦੇ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਵੀ ਇਸ ਹਫਤੇ ਪ੍ਰੈੱਸ ਟਰੱਸਟ ਆਫ ਇੰਡੀਆ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਉਹ ਵਰਕ ਵੀਜ਼ਾ ਨੂੰ ਵੀ ਤਰਜੀਹ ਦੇ ਰਹੇ ਹਨ | ਇਸ ਵਿੱਚ ਐੱਚ-1ਬੀ ਅਤੇ ਐੱਲ ਵੀਜ਼ਾ ਵੀ ਸ਼ਾਮਲ ਹਨ, ਜਿਨ੍ਹਾਂ ਦੀ ਭਾਰਤ ‘ਚ ਆਈ ਟੀ ਪੇਸ਼ੇਵਰਾਂ ਦੁਆਰਾ ਸਭ ਤੋਂ ਵੱਧ ਮੰਗ ਕੀਤੀ ਜਾਂਦੀ ਹੈ | ਐੱਚ-1ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਪੈਸਿਆਂ ‘ਚ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ | ਇਸ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ | ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਲਈ ਇਸ ‘ਤੇ ਨਿਰਭਰ ਕਰਦੀਆਂ ਹਨ | ਲੂ ਨੇ ਕਿਹਾ, Tਅਸੀਂ ਇਸ ਸਾਲ 10 ਲੱਖ ਤੋਂ ਵੱਧ ਵੀਜ਼ੇ ਜਾਰੀ ਕਰਨ ਦੇ ਰਾਹ ‘ਤੇ ਹਾਂ |” ਇਹ ਸਾਡੇ ਲਈ ਰਿਕਾਰਡ ਨੰਬਰ ਹੈ |

LEAVE A REPLY

Please enter your comment!
Please enter your name here