ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਾਣਹਾਨੀ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਅਤੇ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਹਫਤੇ ਬਾਅਦ ਸ਼ਨੀਵਾਰ ਨੂੰ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ | ਉਸਦਾ ਸਮਾਨ ਪਹਿਲਾਂ ਹੀ 10 ਜਨਪਥ ਸਥਿਤ ਉਸਦੀ ਸਰਕਾਰੀ ਰਿਹਾਇਸ਼ ਤੋਂ ਉਸਦੀ ਮਾਂ ਸੋਨੀਆ ਗਾਂਧੀ ਦੇ ਘਰ ਤਬਦੀਲ ਕਰ ਦਿੱਤਾ ਗਿਆ ਹੈ | ਗਾਂਧੀ ਨੇ ਸ਼ਨੀਵਾਰ ਨੂੰ 12, ਤੁਗਲਕ ਲੇਨ ਵਾਲਾ ਬੰਗਲਾ ਲੋਕ ਸਭਾ ਸਕੱਤਰੇਤ ਨੂੰ ਸੌਂਪ ਦਿੱਤਾ ਅਤੇ ਕਿਹਾ ਕਿ ਸੱਚ ਬੋਲਣ ਦੀ ਉਹ ਕੋਈ ਕੀਮਤ ਚੁਕਾਉਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ 19 ਸਾਲ ਉਹ ਇਸ ਬੰਗਲੇ ‘ਚ ਰਹੇ ਹਨ ਅਤੇ ਅੱਜ ਇਸ ਤੋਂ ਵਿਦਾਈ ਲੈ ਰਿਹਾ ਹਾਂ | ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ‘ਮੋਦੀ ਸਰਨੇਮ’ ਟਿੱਪਣੀ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਾਇਨਾਡ ਦੇ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਤੋਂ ਬਾਅਦ 22 ਅਪ੍ਰੈਲ ਤੱਕ ਉਨ੍ਹਾਂ ਨੂੰ ਅਲਾਟ ਕੀਤਾ ਗਿਆ ਸਰਕਾਰੀ ਬੰਗਲਾ ਖਾਲੀ ਕਰਨ ਲਈ ਕਿਹਾ ਗਿਆ ਸੀ |