ਮੁੱਖ ਮੰਤਰੀ ਅੱਜ 107 ਨਿਯੁਕਤੀ ਪੱਤਰ ਸੌਂਪਣਗੇ

0
151

ਚੰਡੀਗੜ੍ਹ (ਗੁਰਜੀਤ ਬਿੱਲਾ)
ਲੋਕ ਨਿਰਮਾਣ ਵਿਭਾਗ ’ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਦੱਸਿਆ ਕਿ 24 ਅਪਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ। ਲੋਕ ਨਿਰਮਾਣ ਵਿਭਾਗ ’ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ’ਤੇ) ਅਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 22 ਗਰੁੱਪ (ਏ), 206 ਗਰੁੱਪ (ਬੀ), 138 ਗਰੁੱਪ (ਸੀ) ਅਤੇ 26 ਗਰੁੱਪ (ਡੀ) ਸਮੇਤ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ’ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here