ਆਪਣੀ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਰੱਖਾਂਗਾ : ਪਾਇਲਟ

0
166

ਜੈਪੁਰ : ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਐਤਵਾਰ ਇਥੇ ਕਿਹਾ ਕਿ ਉਹ ਆਪਣੀ ਹੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ, ਤਾਂ ਕਿ ਭਾਜਪਾ ਦੀ ਸਰਕਾਰ ਦੌਰਾਨ ਸੂਬੇ ’ਚ ਹੋਏ ਭਿ੍ਰਸ਼ਟਾਚਾਰ ਖਿਲਾਫ ਕਾਰਵਾਈ ਕਰਵਾਈ ਜਾ ਸਕੇ।
ਉਨ੍ਹਾ ਕਿਹਾ ਕਿ ਸੂਬਾਈ ਕਾਂਗਰਸ ਸਰਕਾਰ ਖਿਲਾਫ ਚੁੱਕੇ ਗਏ ਕਦਮ ਤੋਂ ਉਹ ਪਿੱਛੇ ਨਹੀਂ ਹਟਣਗੇ ਅਤੇ ਸਰਕਾਰ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਭਾਜਪਾ ਦੇ ਰਾਜ ਦੌਰਾਨ ਹੋਏ ਭਿ੍ਰਸ਼ਟਾਚਾਰ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾ ਕਿਹਾ ਕਿ 11 ਅਪਰੈਲ ਨੂੰ ਪੂਰਾ ਦਿਨ ਕੀਤੀ ਗਈ ਭੁੱਖ ਹੜਤਾਲ ਦੇ ਬਾਵਜੂਦ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।

LEAVE A REPLY

Please enter your comment!
Please enter your name here