ਈ-ਸੇਵਾ ਪੋਰਟਲ ’ਤੇ 430 ਤੋਂ ਵੱਧ ਸੇਵਾਵਾਂ ਉਪਲੱਬਧ

0
184

ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ ਸੀ ਦਫ਼ਤਰ, ਐੱਸ ਡੀ ਐੱਮ ਦਫ਼ਤਰ, ਤਹਿਸੀਲ ਦਫ਼ਤਰ, ਐੱਸ ਐੱਮ ਓ. ਦਫ਼ਤਰ, ਈ ਓ ਐੱਮ ਸੀ ਦਫ਼ਤਰ, ਡੀ ਐੱਸ ਅੱੈਸ ਓ ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ ਕਰਮਚਾਰੀ ਸ਼ਾਮਲ ਹਨ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ ਟੀ ਮੈਨੇਜਰ, ਸਹਾਇਕ ਜ਼ਿਲ੍ਹਾ ਆਈ ਟੀ ਮੈਨੇਜਰ ਤਾਇਨਾਤ ਕੀਤੇ ਗਏ ਹਨ।

LEAVE A REPLY

Please enter your comment!
Please enter your name here