ਰਿਮਾਂਡ ‘ਤੇ ਲੈ ਕੇ ਲਾਰੈਂਸ ਬਿਸ਼ਨੋਈ ਤੋਂ ਪੱੁਛਗਿੱਛ

0
364

ਮੁਹਾਲੀ : ਜ਼ਿਲ੍ਹਾ ਸੀ ਆਈ ਏ ਸਟਾਫ ਮੁਹਾਲੀ ਦੇ ਕੈਂਪਸ ਆਫਿਸ ‘ਚ ਬੁੱਧਵਾਰ ਲਾਰੈਂਸ ਬਿਸ਼ਨੋਈ ਤੋਂ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸੰਬੰਧ ਵਿਚ ਦੋ ਘੰਟੇ ਪੁੱਛ-ਪੜਤਾਲ ਕਰਨ ਤੋਂ ਬਾਅਦ ਪੁਲਸ ਉਸ ਨੂੰ ਕਿਸੇ ਅਣਦੱਸੀ ਥਾਂ ‘ਤੇ ਲੈ ਗਈ ਹੈ | ਦੱਸਿਆ ਗਿਆ ਹੈ ਕਿ ਸੁਰੱਖਿਆ ਪ੍ਰਬੰਧਾਂ ਕਾਰਨ ਲਾਰੈਂਸ ਨੂੰ ਕਿਸੇ ਇੱਕ ਥਾਂ ‘ਤੇ ਨਹੀਂ ਰੱਖਿਆ ਜਾਵੇਗਾ, ਉਸ ਤੋਂ ਵੱਖ-ਵੱਖ ਥਾਵਾਂ ‘ਤੇ ਪੁੱਛ-ਪੜਤਾਲ ਕੀਤੀ ਜਾਵੇਗੀ |
ਇਸ ਤੋਂ ਪਹਿਲਾਂ ਪੁਲਸ ਨੇ ਸਵੇਰੇ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਦੇ ਡਿਊਟੀ ਮੈਜਿਸਟਰੇਟ ਦੀ ਕੋਰਟ ‘ਚ ਪੇਸ਼ ਕਰਕੇ 22 ਜੂਨ ਤੱਕ ਰਿਮਾਂਡ ਹਾਸਲ ਕੀਤਾ | ਮਾਨਸਾ ਪੁਲਸ ਨੇ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖਾਨ ਨੂੰ ਵੀ ਅਦਾਲਤ ਵਿਚ ਪੇਸ਼ ਕਰਕੇ 7 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ |

LEAVE A REPLY

Please enter your comment!
Please enter your name here