ਜਲੰਧਰ : ਵਿਸ਼ਵ ਭਰ ਦੀ ਮਜ਼ਦੂਰ ਜਮਾਤ ਦੇ ਮਹਾਨ ਇਨਕਲਾਬੀ ਦਾਰਸ਼ਨਿਕ ਕਾਰਲ ਮਾਰਕਸ ਦੇ 205ਵੇਂ ਜਨਮ ਦਿਹਾੜੇ (5 ਮਈ 1818- 2023) ਮੌਕੇ 5 ਮਈ ਠੀਕ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਗੰਭੀਰ ਵਿਚਾਰ-ਚਰਚਾ ਹੋਏਗੀ। ਇਸ ਸਮਾਗਮ ’ਚ ‘ਮਾਰਕਸਵਾਦ ਅਤੇ ਅਜੋਕੇ ਸਰੋਕਾਰ’ ਵਿਸ਼ੇ ਉਪਰ ਮੁੱਖ ਵਕਤਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਦਰਸ਼ਨ ਖਟਕੜ ਹੋਣਗੇ।
ਦੇਸ਼ ਭਗਤ ਯਾਦਗਾਰ ਹਾਲ ’ਚ ਹਾਜ਼ਰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਕਮੇਟੀ ਮੈਂਬਰ ਰਣਜੀਤ ਸਿੰਘ ਔਲਖ ਅਤੇ ਸੁਰਿੰਦਰ ਕੁਮਾਰੀ ਕੋਛੜ ਨੇ ਇਸ ਸਮਾਗਮ ਸੰਬੰਧੀ ਵਿਚਾਰ-ਚਰਚਾ ਕਰਦਿਆਂ ਤਿਆਰੀਆਂ ਨੂੰ ਵੀਰਵਾਰ ਅੰਤਮ ਛੋਹਾਂ ਦਿੱਤੀਆਂ।




