ਕਾਂਗਰਸ ਦੀ ਵਾਰੰਟੀ ਪੁੱਗ ਚੁੱਕੀ : ਮੋਦੀ

0
203

ਬੇਂਗਲੁਰੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਕਰਨਾਟਕ ਵਿਧਾਨ ਸਭਾ ਚੋਣਾਂ ’ਚ ਮੁਫਤ ਬਿਜਲੀ ਅਤੇ ਹੋਰ ਗਾਰੰਟੀ ਵਾਲੇ ਐਲਾਨ ਲਈ ਕਾਂਗਰਸ ’ਤੇ ਟਾਂਚ ਕਰਦਿਆਂ ਇਸ ਨੂੰ ‘ਰਿਓੜੀ ਕਲਚਰ’ ਨਾਲ ਜੋੜਦਿਆਂ ਕਿਹਾ ਕਿ ਜਿਸ ਪਾਰਟੀ ਦੀ ਵਾਰੰਟੀ (ਮਿਆਦ) ਪੁੱਗ ਚੁੱਕੀ ਹੈ, ਉਸ ਵੱਲੋਂ ਦਿੱਤੀ ਗਰੰਟੀ ਦੀ ਕੀ ਤੁੱਕ ਰਹਿ ਜਾਂਦੀ ਹੈ। ਪ੍ਰਧਾਨ ਮੰਤਰੀ ਇੱਥੇ ਡਿਜੀਟਲ ਮਾਧਿਅਮ ਰਾਹੀਂ ਭਾਜਪਾ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾ ਕੁਝ ਵਰਕਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ’ਤੇ ਪਾਰਟੀ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਕਾਂਗਰਸ ਨੇ ਮੋਦੀ ਦੇ ਹਮਲੇ ਦਾ ਜਵਾਬ ਦਿੰਦਿਆਂ ਕਿਹਾ ਕਿ ਕਰਨਾਟਕ ਦੇ ਲੋਕ 10 ਮਈ ਨੂੰ 40 ਫੀਸਦ ਕਮਿਸ਼ਨ ਵਾਲੀ ਸਰਕਾਰ ਦੇ ਅੰਤ ਦੀ ਗਰੰਟੀ ਦੇਣਗੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਕਰਨਾਟਕ ’ਚ ਕਾਂਗਰਸ ਦੀ ਸਰਕਾਰ ਬਣਨ ਨਾਲ ਹਿਮਾਚਲ, ਰਾਜਸਥਾਨ ਅਤੇ ਛੱਤੀਸਗੜ੍ਹ ਵਾਂਗ ਪਾਰਟੀ ਦੀ ਚੋਣ ‘ਗਰੰਟੀ’ ਨੂੰ ਲਾਗੂ ਕਰਨਾ ਸ਼ੁਰੂ ਹੋ ਜਾਵੇਗਾ।

LEAVE A REPLY

Please enter your comment!
Please enter your name here