30.5 C
Jalandhar
Tuesday, August 16, 2022
spot_img

‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ’ ਕਾਇਮ

ਚੰਡੀਗੜ੍ਹ : ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਵੱਲੋਂ ਦੇਸ਼ ਅੰਦਰ ਨਿੱਜੀਕਰਨ, ਕੇਂਦਰੀਕਰਨ ਤੇ ਭਗਵੇਂਕਰਨ ਦੇ ਏਜੰਡੇ ਨੂੰ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ | ਇਸੇ ਏਜੰਡੇ ਦਾ ਹੀ ਹਿੱਸਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਵੀ ਹੈ | ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖ਼ਿਲਾਫ਼ 9 ਵਿਦਿਆਰਥੀ ਜਥੇਬੰਦੀਆਂ ਜਿਸ ‘ਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਰਸਪਿੰਦਰ ਜਿੰਮੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਅਮਨਦੀਪ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਗੁਰਪ੍ਰੀਤ ਸਿੰਘ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪਿ੍ਤਪਾਲ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਅੰਮਿ੍ਤ ਪਾਲ ਸਿੰਘ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਦੇ ਵਿਕਰਮ ਬਾਗੀ, ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਗਗਨਦੀਪ ਸਿੰਘ, ਸਟੂਡੈਂਟਸ ਫਾਰ ਸੁਸਾਇਟੀ ਦੇ ਸੁਖਮਨ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੇ ਸੁਖਜੀਤ ਰਾਮਾਨੰਦੀ ਨੇ ਇਕ ਸਾਂਝੀ ਮੀਟਿੰਗ ਕਰਕੇ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਦਾ ਗਠਨ ਕੀਤਾ ਹੈ | ਆਗੂਆਂ ਨੇ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਦੀ ਮਾਰਕਾ ਫਾਸ਼ੀਵਾਦੀ ਹਕੂਮਤ ਵੱਲੋਂ ਲਗਾਤਾਰ ਦੇਸ਼ ਅੰਦਰ ਸੂਬਿਆਂ ਦੇ ਹੱਕਾਂ ਉਪਰ ਡਾਕੇ ਮਾਰਦਿਆਂ ਕੇਂਦਰੀਕਰਨ ਦੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ | ਪੰਜਾਬ ਦੇ ਹੱਕਾਂ ਉਪਰ ਲਗਾਤਾਰ ਡਾਕੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬੀ.ਐੱਸ.ਐੱਫ. ਦਾ ਘੇਰਾ ਵਧਾਉਣ, ਬੀ ਬੀ ਐੱਮ ਬੀ ‘ਚੋਂ ਪੰਜਾਬ ਦੀ ਮੈਂਬਰਸ਼ਿਪ ਖਾਰਜ ਕਰਨ ਵਰਗੇ ਪੰਜਾਬ ਵਿਰੋਧੀ ਫੈਸਲਿਆਂ ਤੋਂ ਬਾਅਦ ਹੁਣ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਲਈ ਆਪਣੀ ਪੈਨੀ ਅੱਖ ਟਿਕਾ ਲਈ ਹੈ | ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਨੂੰ ਖੋਹ ਲੈਣ ਨਾਲ ਜਿੱਥੇ ਕੇਂਦਰ ਸਰਕਾਰ ਦੁਆਰਾ ਪੰਜਾਬ ਦੀ ਵਿਰਾਸਤ ਨੂੰ ਤਬਾਹ ਕਰਨ ਬਰਾਬਰ ਹੋਵੇਗਾ, ਉੱਥੇ ਕੇਂਦਰੀਕਰਨ ਦੇ ਨਾਲ ਯੂਨੀਵਰਸਿਟੀ ਅੰਦਰ ਸੈਨੇਟ-ਸਿੰਡੀਕੇਟ ਵਰਗੀਆਂ ਜਮਹੂਰੀ ਸੰਸਥਾਵਾਂ ਨੂੰ ਭੰਗ ਕਰਕੇ ਆਪਣਾ ਨਿੱਜੀਕਰਨ ਤੇ ਭਗਵੇਂਕਰਨ ਦਾ ਏਜੰਡਾ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾਵੇਗਾ | ਹਾਲਤ ਇਹ ਹੈ ਕਿ ਪੰਜਾਬ ਦੇ ਨਾਂਅ ‘ਤੇ ਬਣੀ ਹੋਈ ਯੂਨੀਵਰਸਿਟੀ ‘ਤੇ ਅੱਜ ਵੀ ਮੁੱਖ ਰੂਪ ‘ਚ ਪੰਜਾਬ ਦਾ ਹੱਕ ਨਹੀਂ, ਸਗੋਂ ਵੱਖੋ-ਵੱਖ ਕੇਂਦਰੀ ਅਤੇ ਸੂਬਾਈ ਸਰਕਾਰਾਂ ਦੀਆਂ ਸਾਜ਼ਿਸ਼ਾਂ ਕਾਰਨ ਯੂਨੀਵਰਸਿਟੀ ਦਾ ਪਹਿਲਾਂ ਹੀ ਕਾਫ਼ੀ ਹੱਦ ਤੱਕ ਕੇਂਦਰੀਕਰਨ ਕੀਤਾ ਜਾ ਚੁੱਕਿਆ ਹੈ | ਮੌਜੂਦਾ ਹਾਲਾਤ ਵਿੱਚ ਵੀ ਜਿੱਥੇ ਬੀ ਜੇ ਪੀ ਆਪਣੇ ਕੇਂਦਰੀਕਰਨ ਦੇ ਏਜੰਡੇ ਨੂੰ ਧੱਕ ਰਹੀ ਹੈ, ਉੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਰਫ਼ ਵਿਦਿਆਰਥੀਆਂ ਦੇ ਸੰਘਰਸ਼ ਸਦਕਾ ਹੀ ਇਕ ਬਿਆਨ ਜਾਰੀ ਕੀਤਾ ਹੈ ਪਰ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਅਮਲੀ ਰਣਨੀਤੀ ਨਹੀਂ ਤਿਆਰ ਕੀਤੀ ਗਈ | ਉਹਨਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਵਿਦਿਆਰਥੀਆਂ ਦੇ ਮਾਰਚ ਨੂੰ ਬੈਰੀਕੇਡ ਲਾ ਕੇ ਰੋਕਣਾ ਅਤੇ ਲਾਠੀਚਾਰਜ ਕਰਨਾ ਅਤੇ ਵਿਦਿਆਰਥੀ ਆਗੂਆਂ ਨਾਲ ਮੁੱਖ ਮੰਤਰੀ ਦੁਆਰਾ ਮੀਟਿੰਗ ਕਰਨ ਤੋਂ ਮੁੱਕਰ ਜਾਣਾ, ਇਹ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਦੇ ਮਸਲੇ ਉੱਪਰ ਬਿਲਕੁੱਲ ਵੀ ਸੁਹਿਰਦ ਨਹੀਂ ਹੈ | ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 17 ਜੂਨ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਆਪਣੇ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles