ਚੰਡੀਗੜ੍ਹ (ਗੁਰਜੀਤ ਬਿੱਲਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ’ਚ ਮਾਨਸਾ ਦੀ ਧੀ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਮਾਨ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਲਿਖਿਆ ‘ਪੰਜਾਬ ਦੇ ਅੱਠਵੀਂ ਕਲਾਸ ਦੇ ਨਤੀਜੇ ਆਏ ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਲਵਪ੍ਰੀਤ ਕੌਰ ਨੰਬਰ 600/600, ਗੁਰਅੰਕਿਤ ਕੌਰ 600/600 ਜੋ ਕਿ ਸਰਕਾਰੀ ਸਕੂਲ ਬੁਢਲਾਡਾ ਜ਼ਿਲ੍ਹਾ ਮਾਨਸਾ ਦੀਆਂ ਵਿਦਿਆਰਥਣਾਂ ਨੇ, ਸਮਰਪ੍ਰੀਤ ਕੌਰ ਬੱਸੀਆਂ (ਲੁਧਿਆਣਾ) ਨੇ ਜੋ ਮੱਲਾਂ ਮਾਰੀਆਂ ਨੇ, ਉਸ ਲਈ ਵਧਾਈਆਂ ਤੇ ਸ਼ਾਬਾਸ਼ੀ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਸਿੱਖਿਆ ਸਾਡੀ ਪਹਿਲੀ ਤਰਜੀਹ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਪੰਜਾਬ ਭਰ ’ਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ 51000-51000 ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਇਹਨਾਂ ਵਿਦਿਆਰਥਣਾਂ ਦੇ ਅਧਿਆਪਕ ਵੀ ਸਨਮਾਨਿਤ ਕੀਤੇ ਜਾਣਗੇ।