ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ 2 ਮਈ ਤੋਂ 15 ਜੁਲਾਈ ਤੱਕ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰ ਦਿੱਤਾ ਹੈ। ਹੁਕਮ ’ਚ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ ਦੇ ਪਾਬੰਦ ਰਹਿਣ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਸੀ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਹਿਰ 2 ਵਜੇ ਤੱਕ ਦਫਤਰ ਖੁੱਲ੍ਹਿਆ ਕਰਨਗੇ। ਹਰ ਰੋਜ਼ ਕੋਈ ਨਾ ਕੋਈ ਨਵੇਂ ਫ਼ੈਸਲੇ ਲੋਕ ਪੱਖੀ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਦਿੱਕਤਾਂ ਘਟਾਈਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ’ਚ ਜਿੰਨੇ ਵੀ ਸਰਕਾਰੀ ਦਫਤਰ ਹਨ, ਉਨ੍ਹਾਂ ਦਾ 2 ਮਈ ਤੋਂ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 15 ਜੁਲਾਈ ਤੱਕ ਰਹੇਗਾ।