33.1 C
Jalandhar
Tuesday, October 22, 2024
spot_img

ਗਹਿਲੋਤ ਨੂੰ ‘ਸਿਆਸਤ ਦਾ ਰਾਵਣ’ ਕਹਿਣ ਵਾਲੇ ਕੇਂਦਰੀ ਮੰਤਰੀ ਖਿਲਾਫ ਕੇਸ

ਜੈਪੁਰ : ਰਾਜਸਥਾਨ ਦੇ ਚਿਤੌੜਗੜ੍ਹ ’ਚ ਹਾਲ ਹੀ ’ਚ ਰੈਲੀ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਿਰੁੱਧ ਟਿੱਪਣੀ ਕਰਨ ’ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਰੇਂਦਰ ਸਿੰਘ ਜਦਾਵਤ ਦੀ ਸ਼ਿਕਾਇਤ ਦੇ ਆਧਾਰ ’ਤੇ ਐੱਫ ਆਈ ਆਰ ਦਰਜ ਕੀਤੀ ਗਈ ਹੈ। ਭਾਜਪਾ ਦੀ ਜਨ ਆਕ੍ਰੋਸ਼ ਰੈਲੀ ’ਚ ਸ਼ੇਖਾਵਤ ਨੇ ਕਥਿਤ ਤੌਰ ’ਤੇ ਗਹਿਲੋਤ ਨੂੰ ‘ਰਾਜਸਥਾਨ ਵਿੱਚ ਸਿਆਸਤ ਦਾ ਰਾਵਣ’ ਕਿਹਾ ਸੀ ਅਤੇ ਲੋਕਾਂ ਨੂੰ ਸੂਬੇ ’ਚ ਰਾਮ ਰਾਜ ਕਾਇਮ ਕਰਨ ਦਾ ਹੋਕਾ ਦਿੱਤਾ ਸੀ। ਜਦਾਵਤ ਨੇ ਕਿਹਾ ਕਿ ਸ਼ੇਖਾਵਤ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਧਾਰਮਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਸੀ।

Related Articles

LEAVE A REPLY

Please enter your comment!
Please enter your name here

Latest Articles