ਤੁਰੂਵੇਕੇਰੇ (ਕਰਨਾਟਕ) : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਰਨਾਟਕ ਚੋਣਾਂ ਉਨ੍ਹਾ ਬਾਰੇ ਨਹੀਂ ਹਨ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਇਸ ਦੋਸ਼ ਨੂੰ ਲੈ ਕੇ ਇਹ ਗੱਲ ਕਹੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ 91 ਵਾਰ ਅੱਪਸ਼ਬਦ ਕਹੇ ਗਏ।
ਰਾਹੁਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਨ੍ਹਾ ਨੂੰ ਆਪਣੇ ਬਾਰੇ ਗੱਲ ਕਰਨ ਦੀ ਥਾਂ ਕਰਨਾਟਕ ’ਚ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ-ਤੁਸੀਂ (ਮੋਦੀ) ਕਰਨਾਟਕ ’ਚ ਚੋਣ ਪ੍ਰਚਾਰ ਕਰਨ ਲਈ ਆਉਂਦੇ ਹੋ, ਪਰ ਤੁਸੀਂ ਕਰਨਾਟਕ ਬਾਰੇ ਨਹੀਂ ਬੋਲਦੇ ਹੋ। ਤੁਸੀਂ ਆਪਣੇ ਬਾਰੇ ਬੋਲਦੇ ਹੋ। ਇਹ ਚੋਣਾਂ ਤੁਹਾਡੇ ਬਾਰੇ ਨਹੀਂ ਹਨ, ਇਹ ਕਰਨਾਟਕ ਦੇ ਲੋਕਾਂ ਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਹਨ।