ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਸਾਂਸਦ ਬਿ੍ਰਜ ਭੂਸ਼ਣ ਸ਼ਰਣ ਸਿੰਘ, ਜਿਸ ’ਤੇ ਯੌਨ ਸ਼ੋਸ਼ਣ ਤਹਿਤ ਕਾਰਵਾਈ ਦੀ ਮੰਗ ਨੂੰ ਲੈ ਕੇ ਨਾਮੀ ਪਹਿਲਵਾਨ ਇਥੇ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ, ਨੇ ਇਕ ਟੀ ਵੀ ਇੰਟਰਵਿਊ ਵਿਚ ਕਿਹਾ ਕਿ ਪਹਿਲਾਂ ਕੁਝ ਲੋਕਾਂ ਨੇ ਕਿਹਾ ਸੀ ਕਿ ਉਸ ਨੇ 100 ਬੱਚਿਆਂ ਦਾ ਯੌਨ ਸ਼ੋਸ਼ਣ ਕੀਤਾ ਤੇ ਹੁਣ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਇਕ ਹਜ਼ਾਰ ਬੱਚਿਆਂ ਦਾ ਯੌਨ ਸ਼ੋਸ਼ਣ ਕੀਤਾ। ਕੀ ਮੈਂ ਸ਼ਿਲਾਜੀਤ ਦੀਆਂ ਰੋਟੀਆਂ ਖਾਂਦਾ ਹਾਂ? ਇਸ ਦੇ ਨਾਲ ਹੀ ਉਸ ਨੇ ਨਿਊਜ਼ 24 ਟੀ ਵੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਕਹਿਣ ਤਾਂ ਉਹ ਤੁਰੰਤ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਵੇਗਾ। ਜੇ ਅਮਿਤ ਸ਼ਾਹ ਤੇ ਜੇ ਪੀ ਨੱਢਾ ਵੀ ਕਹਿ ਦਿੰਦੇ ਹਨ ਤਾਂ ਅਸਤੀਫਾ ਦੇ ਦੇਵਾਂਗਾ। ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਪਿ੍ਰਅੰਕਾ ਗਾਂਧੀ ਨੇ ਟਵੀਟ ਕੀਤਾ ਹੈਮੋਦੀ ਜੀ ਕਹਿ ਦਿਓ, ਨਿਆਂ ਨੂੰ ਤੁਹਾਡੀ ਹਾਂ ਦੀ ਉਡੀਕ ਹੈ।