ਸਿੱਧੂ ਪਹਿਲਵਾਨਾਂ ਦੇ ਧਰਨੇ ’ਚ ਪੁੱਜੇ

0
236

ਨਵੀਂ ਦਿੱਲੀ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਜੰਤਰ-ਮੰਤਰ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾ ਪਹਿਲਵਾਨਾਂ ਦੇ ਸਮਰਥਨ ਦਾ ਐਲਾਨ ਕਰਦਿਆਂ ਬਿ੍ਰਜ ਭੂਸ਼ਣ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾ ਕਿਹਾ ਕਿ ਪੋਕਸੋ ਐਕਟ ਤਹਿਤ ਕੇਸ ਦਰਜ ਹੋਣ ਦੇ ਬਾਵਜੂਦ ਅਜੇ ਤੱਕ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਇਕ ਟਵੀਟ ’ਚ ਪ੍ਰਦਰਸ਼ਨ ਨੂੰ ‘ਸੱਤਿਆਗ੍ਰਹਿ’ ਕਰਾਰ ਦਿੰਦਿਆਂ ਕਿਹਾ ਸੀ ਕਿ ਉਹ ਧਰਨਾ ਦੇ ਰਹੇ ਪਹਿਲਵਾਨਾਂ ਨੂੰ ਮਿਲਣਗੇ।

LEAVE A REPLY

Please enter your comment!
Please enter your name here