ਵੈਪਕੌਸ ਚੇਅਰਮੈਨ ਤੇ ਪੁੱਤ ਗਿ੍ਰਫਤਾਰ, 38 ਕਰੋੜ ਬਰਾਮਦ

0
210

ਨਵੀਂ ਦਿੱਲੀ : ਸੀ ਬੀ ਆਈ ਨੇ ਵਾਟਰ ਐਂਡ ਪਾਵਰ ਕੰਸਲਟੈਂਸੀ (ਵੈਪਕੌਸ) ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪੁੱਤਰ ਗੌਰਵ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗਿ੍ਰਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਅਹਾਤੇ ਤੋਂ 38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਵੈਪਕੌਸ ਨੂੰ ਪਹਿਲਾਂ ‘ਵਾਟਰ ਐਂਡ ਪਾਵਰ ਕੰਸਲਟੈਂਸੀ ਸਰਵਿਸਿਜ਼ (ਇੰਡੀਆ) ਲਿਮਿਟਡ’ ਵਜੋਂ ਜਾਣਿਆ ਜਾਂਦਾ ਸੀ। ਇਹ ਸਰਕਾਰ ਦੀ ਮਲਕੀਅਤ ਵਾਲੀ ਕੇਂਦਰੀ ਜਨਤਕ ਖੇਤਰ ਦਾ ਉੱਦਮ ਹੈ ਅਤੇ ਇਸ ਦਾ ਪ੍ਰਸ਼ਾਸਕੀ ਨਿਯੰਤਰਣ ਜਲ ਸ਼ਕਤੀ ਮੰਤਰਾਲੇ ਕੋਲ ਹੈ।

LEAVE A REPLY

Please enter your comment!
Please enter your name here