ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ : ਭਗਵੰਤ ਮਾਨ

0
124

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ‘ਚ ਸੂਬੇ ਦੇ ਲੋਕਾਂ ਦੀ ਸੇਵਾ ‘ਚ ਸ਼ਾਮਲ ਕੀਤੇ ਗਏ ਹਨ | ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ | ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ‘ਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ | ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ | ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ | ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸਖਸੀਅਤਾਂ ਹਾਜਰ ਸਨ |

LEAVE A REPLY

Please enter your comment!
Please enter your name here