ਚੰਦਨ ਗਰੇਵਾਲ ‘ਆਪ’ ‘ਚ ਸ਼ਾਮਲ

0
131

ਜਲੰਧਰ : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਨਗਰ ਨਿਗਮ ਦੇ ਸਫਾਈ ਮੁਲਾਜਮ ਤੇ ਹੋਰ ਮੁਲਾਜਮ ਜਥੇਬੰਦੀਆਂ ਦੇ ਆਗੂ ਤੇ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੇ ਉਮੀਦਵਾਰ ਚੰਦਨ ਗਰੇਵਾਲ ਆਪ ‘ਚ ਸ਼ਾਮਲ ਹੋ ਗਏ ਹਨ | ਜਿਕਰਯੋਗ ਹੈ ਕਿ 2022 ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਟ ‘ਤੇ ਚੋਣ ਲੜਨ ਵਾਲੇ ਸਫਾਈ ਮਜ਼ਦੂਰ ਯੂਨੀਅਨ ਦੇ ਮੁਖੀ ਚੰਦਨ ਗਰੇਵਾਲ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਵਾਇਆ | ਚੰਦਨ ਗਰੇਵਾਲ ਦੇ ਨਾਲ ਮੁੱਖ ਮੰਤਰੀ ਮਾਨ ਨੇ ਨਗਰ ਨਿਗਮ ਦੇ ਸਫਾਈ ਸੇਵਕਾਂ ਸਮੇਤ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਪਾਰਟੀ ‘ਚ ਸ਼ਾਮਲ ਕਰਵਾਇਆ | 2017 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਕਰਤਾਰਪੁਰ ਤੋਂ ਚੋਣ ਮੈਦਾਨ ‘ਚ ਉਤਾਰਿਆ ਸੀ |

LEAVE A REPLY

Please enter your comment!
Please enter your name here