ਜਲੰਧਰ ਅੱਜ ਸ਼ਾਮ ਤੋਂ 10 ਦੀ ਸ਼ਾਮ ਤੱਕ ਡਰਾਈ

0
224

ਜਲੰਧਰ (ਸ਼ੈਲੀ ਐਲਬਰਟ)-ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਚੋਣ ਅਮਲ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਚੋਣ ਪ੍ਰਚਾਰ 8 ਮਈ ਨੂੰ ਸ਼ਾਮ 6 ਵਜੇ ਬੰਦ ਹੋ ਜਾਵੇਗਾ ਅਤੇ 5 ਤੋਂ ਵੱਧ ਵਿਅਕਤੀਆਂ ਨਾਲ ਜਨਤਕ ਮੀਟਿੰਗ ’ਤੇ ਮਨਾਹੀ ਹੈ। ਸਿਰਫ਼ 4 ਵਿਅਕਤੀਆਂ ਸਮੇਤ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਸਕੇਗਾ। ਇਹ ਵੀ ਸਪੱਸ਼ਟ ਕੀਤਾ ਕਿ ਸਿਆਸੀ ਲੀਡਰ, ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ, ਜਿਨਾਂ ਦੀ ਵੋਟ ਜਲੰਧਰ ਜ਼ਿਲ੍ਹੇ ਵਿੱਚ ਨਹੀਂ ਹੈ, ਨੂੰ 8 ਮਈ ਸ਼ਾਮ 6 ਵਜੇ ਤੋਂ 10 ਮਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਲੋਕ ਸਭਾ ਹਲਕੇ ਦੀ ਹੱਦ ਤੋਂ ਬਾਹਰ ਰਹਿਣਾ ਪਵੇਗਾ।
8 ਮਈ ਸ਼ਾਮ 6 ਵਜੇ ਤੋਂ 10 ਮਈ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇ ਰਹੇਗਾ ਅਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਵੀ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ।

LEAVE A REPLY

Please enter your comment!
Please enter your name here