ਚੋਣ ਪ੍ਰਚਾਰ ਦੌਰਾਨ ਅਕਾਲੀ ਆਗੂ ਹਰਭਜਨ ਸਿੰਘ ਡੰਗ ਦਾ ਦਿਲ ਦੇ ਦੌਰੇ ਕਾਰਨ ਦੇਹਾਂਤ

0
285

ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਦੇ ਪ੍ਰਧਾਨ ਹਰਭਜਨ ਸਿੰਘ ਡੰਗ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਲਗਾਤਾਰ 6 ਵਾਰ ਕੌਂਸਲਰ ਬਣੇ। ਉਹ ਨਗਰ ਨਿਗਮ ਹਾਊਸ ’ਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਉਹ ਲੁਧਿਆਣਾ ਦੇ ਨਾਲ ਲੱਗਦੇ ਫਿਲੌਰ ਵਿਧਾਨ ਸਭਾ ਹਲਕੇ ’ਚ ਪਾਰਟੀ ਦੇ ਪ੍ਰਚਾਰ ਲਈ ਲੱਗੇ ਹੋਏ ਸਨ, ਜਿਥੇ ਐਤਵਾਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣਾ ਸੀ। ਪ੍ਰਚਾਰ ਦੀ ਤਿਆਰੀਆਂ ਦੌਰਾਨ ਜਥੇਦਾਰ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾ ਨੂੰ ਤੁਰੰਤ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਿ੍ਰਤਕ ਐਲਾਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਡੰਗ ਦੇ ਅਕਾਲ ਚਲਾਣੇ ’ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ’ਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਡੰਗ ਪਰਿਵਾਰ ਦੇ ਨਾਲ ਖੜ੍ਹਾ ਹੈ।

LEAVE A REPLY

Please enter your comment!
Please enter your name here