ਨਬਾਲਗ ਭਲਵਾਨ ਦਾ ਮੈਜਿਸਟ੍ਰੇਟ ਅੱਗੇ ਬਿਆਨ ਦਰਜ

0
210

ਨਵੀਂ ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਾਲਗ ਭਲਵਾਨ ਨੇ ਜ਼ਾਬਤਾ ਫੌਜਦਾਰੀ ਦੀ ਧਾਰਾ 164 ਦੇ ਤਹਿਤ ਮੈਜਿਸਟ੍ਰੇਟ ਦੇ ਸਾਹਮਣੇ ਬਿਆਨ ਦਰਜ ਕਰਵਾ ਦਿੱਤਾ ਹੈ। ਪੁਲਸ ਨੇ ਦੱਸਿਆ ਕਿ ਨਾਬਾਲਗ ਭਲਵਾਨ ਦਾ ਬਿਆਨ ਅਧਿਕਾਰਤ ਤੌਰ ’ਤੇ ਬੁੱਧਵਾਰ ਦਰਜ ਕੀਤਾ ਗਿਆ। ਨੇੜ-ਭਵਿੱਖ ’ਚ ਬਾਕੀ ਛੇ ਮਹਿਲਾ ਭਲਵਾਨਾਂ ਦੇ ਵੀ ਮੈਜਿਸਟਰੇਟ ਦੇ ਸਾਹਮਣੇ ਬਿਆਨ ਲਏ ਜਾਣਗੇ। ਇਸੇ ਦੌਰਾਨ ਬਿ੍ਰਜ ਭੂਸ਼ਣ ਦੇ ਖਿਲਾਫ ਢੁਕਵੀਂ ਕਾਰਵਾਈ ਨਾ ਹੋਣ ਤੋਂ ਨਾਰਾਜ਼ ਪ੍ਰਦਰਸ਼ਨਕਾਰੀ ਭਲਵਾਨਾਂ ਨੇ ਸਿਰ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ। ਇਹ ਭਲਵਾਨ ਕਈ ਦਿਨ ਤੋਂ ਜੰਤਰ ਮੰਤਰ ’ਤੇ ਪ੍ਰਦਰਸ਼ਨ ਕਰ ਰਹੇ ਹਨ।

LEAVE A REPLY

Please enter your comment!
Please enter your name here