ਕੋਲਕਾਤਾ : ਕਰਨਾਟਕ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ’ਤੇ ਮਮਤਾ ਬੈਨਰਜੀ ਨੇ ਵਧਾਈ ਦਿੱਤੀ। ਉਨ੍ਹਾ ਦਾਅਵਾ ਕੀਤਾ ਕਿ ਅਗਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ 100 ਸੀਟਾਂ ਨੂੰ ਵੀ ਪਾਰ ਨਹੀਂ ਕਰ ਸਕੇਗੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕਰਨਾਟਕ ਦੇ ਲੋਕਾਂ ਤੇ ਸਾਰੇ ਵੋਟਰਾਂ ਨੂੰ ਸਲੂਟ ਕਰਦੀ ਹਾਂ।