9.3 C
Jalandhar
Sunday, December 22, 2024
spot_img

ਜਨਤਾ ਨੇ ਵਿਰੋਧੀ ਪਾਰਟੀਆਂ ਦੀ ਘਟੀਆ ਰਾਜਨੀਤੀ ਨੂੰ ਨਕਾਰਿਆ : ਚੀਮਾ

ਜਲੰਧਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਜਿੱਤ ਲਈ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ। ਜਲੰਧਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਰਿੰਕੂ ਨੂੰ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਮ ’ਤੇ ਮੋਹਰ ਲਾ ਦਿੱਤੀ ਹੈ। ਵਿਰੋਧੀ ਪਾਰਟੀਆਂ ’ਤੇ ਹਮਲਾ ਕਰਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਚੋਣ ਪ੍ਰਚਾਰ ਦੌਰਾਨ ਮਾੜੀ ਰਾਜਨੀਤੀ ਕੀਤੀ। ਵਿੱਤ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ, ਹਰਭਜਨ ਸਿੰਘ ਈ ਟੀ ਓ, ਹਰਜੋਤ ਬੈਂਸ, ਕੁਲਦੀਪ ਸਿੰਘ ਧਾਲੀਵਾਲ, ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ‘ਆਪ’ ਵਿਧਾਇਕ ਸੀਤਲ ਅੰਗੂਰਾਲ, ਰਮਨ ਅਰੋੜਾ, ਮਨਵਿੰਦਰ ਸਿੰਘ ਗਿਆਸਪੁਰਾ, ਸ਼ੈਰੀ ਕਲਸੀ, ਡੀ ਸੀ ਪੀ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਜਲੰਧਰ ਦੇ ਜਿਲ੍ਹਾ ਪ੍ਰਧਾਨ ਅੰਮਿ੍ਰਤਪਾਲ ਸਿੰਘ, ‘ਆਪ’ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੰਗਲ ਸਿੰਘ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਨ।

Related Articles

LEAVE A REPLY

Please enter your comment!
Please enter your name here

Latest Articles