ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ‘ਰੁਜ਼ਗਾਰ ਮੇਲੇ’ ਤਹਿਤ ਕਰੀਬ 71,000 ਨਵੇਂ ਭਰਤੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸਰਕਾਰ ਨੇ ਭਿ੍ਰਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਖਤਮ ਕਰਦੇ ਹੋਏ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਇਆ ਹੈ। ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਕੀਤੀਆਂ ਗਈਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਮਿਲਣ ’ਤੇ ਵਧਾਈ ਦਿੱਤੀ। ਦੇਸ਼ ਭਰ ’ਚ 45 ਥਾਵਾਂ ’ਤੇ ‘ਰੁਜ਼ਗਾਰ ਮੇਲਾ’ ਲਗਾਇਆ ਗਿਆ।