20.4 C
Jalandhar
Sunday, December 22, 2024
spot_img

ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ’ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸਸ਼ਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ’ਤੇ ਨਜਿੱਠਣ ਲਈ ਮੰਗਲਵਾਰ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ’ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਡਾ. ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜਮੀਨ ਦੀ ਘਾਟ ਕਾਰਨ ਸਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ’ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗੳਸ਼ਸਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸਸ਼ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸਨਜੀਤ ਸਿੰਘ ਵੀ ਹਾਜਰ ਸਨ।

Related Articles

LEAVE A REPLY

Please enter your comment!
Please enter your name here

Latest Articles