ਵਾਸ਼ਿੰਗਟਨ : ਅਮਰੀਕਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਰੂਸ, ਭਾਰਤ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਖੁੱਲ੍ਹੇਆਮ ਧਾਰਮਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਵਿਦੇਸ਼ ਵਿਭਾਗ ਨੇ ਕੌਮਾਂਤਰੀ ਧਾਰਮਕ ਆਜ਼ਾਦੀ ’ਤੇ ਆਪਣੀ ਸਾਲਾਨਾ ਰਿਪੋਰਟ ਜਾਰੀ ਕੀਤੀ, ਜੋ ਦੁਨੀਆ ਭਰ ਦੇ ਦੇਸ਼ਾਂ ਵਿਚ ਧਾਰਮਕ ਆਜ਼ਾਦੀ ਦੀ ਸਥਿਤੀ ਦਾ ਦਸਤਾਵੇਜ਼ ਹੈ। ਕੌਮਾਂਤਰੀ ਧਾਰਮਕ ਆਜ਼ਾਦੀ ਦਫਤਰ ਦੇ ਵਿਸ਼ੇਸ਼ ਦੂਤ ਰਸ਼ਦ ਹੁਸੈਨ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੱਲੋਂ ਕੌਮਾਂਤਰੀ ਧਾਰਮਕ ਆਜ਼ਾਦੀ 2022 ਦੀ ਸਾਲਾਨਾ ਰਿਪੋਰਟ ਜਾਰੀ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਕਈ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਆਪਣੀਆਂ ਹੱਦਾਂ ਦੇ ਅੰਦਰ ਧਾਰਮਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਖੁੱਲ੍ਹੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰਿਪੋਰਟ ਦੁਨੀਆ ਭਰ ਦੇ 200 ਦੇਸ਼ਾਂ ਅਤੇ ਖੇਤਰਾਂ ’ਚ ਧਾਰਮਕ ਆਜ਼ਾਦੀ ਦੀ ਸਥਿਤੀ ਦਾ ਵਿਆਪਕ ਦਿ੍ਰਸ਼ ਹੈ।